राज्य
Trending

ਥਾਣਾ ਪਤਾਰਾ ਜਿਲਾ ਜਲੰਧਰ ਦਿਹਾਤੀ ਦੀ ਪੁਲਿਸ ਵੱਲੋਂ 10 ਗ੍ਰਾਮ ਹੈਰੋਇਨ ਸਮੇਤ 01 ਵਿਅਕਤੀ ਨੂੰ ਗਿਰਫਤਾਰ ਕੀਤਾ ਗਿਆ।

ਜਲੰਧਰ ਦਿਹਾਤੀ ਦੀ ਪੁਲਿਸ ਵੱਲੋਂ 10 ਗ੍ਰਾਮ ਹੈਰੋਇਨ ਸਮੇਤ 01 ਵਿਅਕਤੀ ਨੂੰ ਗਿਰਫਤਾਰ

ਸ੍ਰੀ ਮੁਖਵਿੰਦਰ ਸਿੰਘ ਭੁੱਲਰ,ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ  (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਸ੍ਰੀ ਮਨਪ੍ਰੀਤ ਸਿੰਘ ਢਿੱਲੋ, ਪੀ.ਪੀ.ਐਸ, ਪੁਲਿਸ ਕਪਤਾਨ, (ਇੰਨਵੈਸਟੀਗੇਸ਼ਨ) ਜਲੰਧਰ ਦਿਹਾਤੀ ਅਤੇ ਸ੍ਰੀ ਸੁਖਨਾਜ ਸਿੰਘ, ਪੀ.ਪੀ.ਐਸ,DSP ਸਬ ਡਵੀਜਨ
ਆਦਮਪੁਰ ਜੀ ਦੀ ਅਗਵਾਈ ਹੇਠ ਨਸ਼ਾ ਤਸਕਰਾ ਅਤੇ ਮਾੜੇ ਅਨਸਰਾ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਇੰਸ,ਰਣਜੀਤ ਸਿੰਘ ਮੁੱਖ ਅਫਸਰ ਥਾਣਾ ਪਤਾਰਾ ਜਿਲ੍ਹਾ ਜਲੰਧਰ ਦੀ ਪੁਲਿਸ ਵੱਲੋ ਦੌਰਾਨੇ ਨਾਕਾਬੰਦੀ 01 ਵਿਅਕਤੀ ਪਾਸੋ 10 ਗ੍ਰਾਮ ਹੈਰੋਇਨ ਸਮੇਤ ਸਕੂਟਰ ਬਜਾਜ ਚੇਤਕ ਨੰਬਰੀ PB02-AE-4862 ਬਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਸੁਖਨਾਜ ਸਿੰਘ, ਪੀ.ਪੀ.ਐਸ.DSP ਸਬ
ਡਵੀਜਨ ਆਦਮਪੁਰ ਜੀ ਨੇ ਦੱਸਿਆ ਕਿ ਮਿਤੀ 30.06.2023 ਨੂੰ ਐਸ.ਆਈ ਹਰਪ੍ਰੀਤ ਸਿੰਘ ਸਮੇਤ ਪੁਲਿਸ ਪਾਰਟੀ ਨੇ ਸੇਮੀ ਰੋਡ ਪਿੰਡ ਤੱਲਣ ਦੌਰਾਨੇ ਨਾਕਾਬੰਦੀ ਬਖਤਾਵਰ ਸਿੰਘ ਉਰਫ ਬੋਰਾ ਪੁੱਤਰ ਮਹਿੰਦਰ ਸਿੰਘ ਵਾਸੀ ਤੁੱਲਣ ਥਾਣਾ ਪਤਾਰਾ ਜਿਲਾ ਜਲੰਧਰ ਪਾਸੋ 10 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ  ਮੁੱਕਦਮਾ ਨੰਬਰ -32 ਮਿਤੀ-30.06.2023 ਅ:ਧ 21-61-85 ਐਨ.ਡੀ.ਪੀ.ਐਸ.ਐਕਟ ਥਾਣਾ ਪਤਾਰਾ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ। ਦੋਸ਼ੀ ਉਕਤ ਪਾਸੇ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button
×

Powered by WhatsApp Chat

×