StateUncategorizedधर्मराज्य
Trending

ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੰਭਾਲੀ ਸੇਵਾ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ

ਸ੍ਰੀ ਅਨੰਦਪੁਰ ਸਾਹਿਬ, 25 ਜੂਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਅੱਜ ਪੰਥਕ ਰਵਾਇਤਾਂ ਅਨੁਸਾਰ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਏ ਸੇਵਾ ਸੰਭਾਲ ਸਮਾਗਮ ਮੌਕੇ ਸਕੱਤਰ ਸ. ਪ੍ਰਤਾਪ ਸਿੰਘ ਨੇ ਸ਼੍ਰੋਮਣੀ ਕਮੇਟੀ ਦੀ 16 ਜੂਨ, 2023 ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਦਾ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੂੰ ਜਥੇਦਾਰ ਨਿਯੁਕਤ ਕਰਨ ਸੰਬੰਧੀ ਪਾਸ ਹੋਇਆ ਮਤਾ ਪੜ੍ਹਿਆ। ਇਸ ਉਪਰੰਤ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਗਿਆਨੀ ਸੁਲਤਾਨ ਸਿੰਘ ਦੇ ਨਾਮ ਦਾ ਐਲਾਨ ਕੀਤਾ, ਜਿਸ ਨੂੰ ਹਾਜ਼ਰ ਪੰਥਕ ਸਖਸ਼ੀਅਤਾਂ ਅਤੇ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ।

 

Related Articles

Leave a Reply

Your email address will not be published. Required fields are marked *

Back to top button
×

Powered by WhatsApp Chat

×