E-paperराज्य
Trending

ਓਏ ਛੋਟੂ ਹੁਣ ਪਾਖੰਡੀ ਬਾਬਿਆਂ ਦੀ ਖੈਰ ਨਹੀਂ ਫੜ ਲਏ ਪੁਲਿਸ ਨੇ ਤੁਸੀਂ ਆਪ ਹੀ ਦੇਖਲੋ

ਟਾਂਡਾ ਪੁਲਿਸ ਵਲੋ ਖੋਹ ਕਰਨ ਵਾਲੇ ਗ੍ਰਿਫਤਾਰ

ਇੰਸਪੈਕਟਰ ਉਕਾਂਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਨੇ ਦੱਸਿਆ ਕਿ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸ਼੍ਰੀ ਸਰਤਾਜ ਸਿੰਘ ਚਾਹਲ IPS ਜੀ ਨੇ ਜਿਲੇ ਅੰਦਰ ਮਾੜੇ ਅਨਸਰਾ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ ਜਿਸ ਤਹਿਤ ਸ਼੍ਰੀ ਕੁਲਵੰਤ ਸਿੰਘ ਡੀ.ਐਸ.ਪੀ ਸਬ ਡਵੀਜਨ ਟਾਂਡਾ ਜੀ ਦੀ ਅਗਵਾਹੀ ਵਿਚ ਥਾਣਾ ਟਾਂਡਾ ਦੇ ਅਧੀਨ ਆਉਂਦੇ ਏਰੀਆ ਵਿਚ ਚੋਰੀ ਦੀਆ ਵਾਰਦਤਾ ਕਰਨ ਵਾਲਿਆ ਨੂੰ ਗ੍ਰਿਫਤਾਰ ਕਰਨ ਲਈ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ। ਅੱਜ ਮਿਤੀ 28-10-23 ਨੂੰ ਥਾਣਾ ਟਾਂਡਾ ਦੇ ਅਧੀਨ ਆਉਂਦੇ ਏਰੀਆ ਅੱਡਾ ਚੋਲਾਗ ਵਿਖੇ ਗੁਰਦਿਆਲ ਸਿੰਘ ਪੁੱਤਰ ਬੇਅੰਤ ਸਿੰਘ ਵਾਮੀ ਦਾਂਤਾ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਪਾਸੋ ਨਾ ਮਾਲਮ ਸਕਾਰਪਿਓ ਗੱਡੀ ਸਵਾਰ 5-6 ਵਿਅਕਤੀਆ (ਬਾਬਿਆ ਦੇ ਭੇਸ) ਵਾਲਿਆਂ ਨੇ ਉਸ ਪਾਸੋਂ 5000 ਰੁਪਏ ਖੋਹ ਕਰਕੇ ਲੈ ਗਏ ਸਨ। ਇਸ ਘਟਨਾ ਦੀ ਇਤਹਾਲ ਮਿਲਣ ਤੇ ਟਾਂਡਾ ਪੁਲਿਸ ਵਲੋਂ ਮੁਕੱਦਮਾ ਦਰਜ ਰਜਿਸਟਰ ਕਰਕੇ ਦੋਸ਼ੀਆਂ ਨੂੰ ਟਰੇਸ ਕੀਤਾ।ਇਹਨਾ ਨਾ ਮਾਲਮ ਵਿਅਕਤੀਆਂ ਵਿਚੋਂ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾ ਪਾਸੋਂ 2000 ਰੁਪਏ ਭਾਰਤੀ ਕਰੰਸੀ ਅਤੇ ਵਾਰਦਾਤ ਵਿੱਚ ਵਰਤੀ ਸਕਾਰਪਿਉ ਰੰਗ ਗਰੇਅ ਨੰਬਰ PB 12 G 0688 ਬ੍ਰਾਮਦ ਕਰ ਲਈ ਹੈ । ਬਾਕੀ ਦੋਸ਼ੀਆ ਦੀ ਭਾਲ ਜਾਰੀ ਹੈ ਇਹਨਾ ਦੋਸ਼ੀਆ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ ਅਤੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ ।

Related Articles

Leave a Reply

Your email address will not be published. Required fields are marked *

Back to top button
×

Powered by WhatsApp Chat

×